ਇਸਲਾਮਾਬਾਦ, 19 ਜਨਵਰੀ
ਇੱਥੇ ਅੱਜ ਇੱਕ ਨਾਕੇ ’ਤੇ ਮੋਟਰਸਾਈਕਲ ਸਵਾਰ ਦੋ ਅਤਿਵਾਦੀਆਂ ਵੱਲੋਂ ਚਲਾਈ ਗਈ ਗੋਲੀ ’ਚ ਇੱਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਸਲਾਮਾਬਾਦ ਪੁਲੀਸ ਨੇ ਇੱਕ ਬਿਆਨ ’ਚ ਦੱਸਿਆ ਕਿ ਕਰਾਚੀ ਕੰਪਨੀ ਇਲਾਕੇ ’ਚ ਸਾਰੀ ਰਾਤ ਹੋਏ ਮੁਕਾਬਲੇ ’ਚ ਦੋਵੇਂ ਅਤਿਵਾਦੀ ਵੀ ਮਾਰੇ ਗਏ ਹਨ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ’ਚ ਇੱਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਪੁਲੀਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ’ਚ ਦੋਵੇਂ ਅਤਿਵਾਦੀ ਵੀ ਮਾਰੇ ਗੲੇ ਹਨ। ਗ੍ਰਹਿ ਮੰਤਰੀ ਸ਼ੇਖ ਰਸ਼ੀਦ ਅਹਿਮਦ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਇਸ ਸਾਲ ਦਾ ਪਹਿਲਾ ਅਤਿਵਾਦੀ ਹਮਲਾ ਹੈ ਤੇ ਉਨ੍ਹਾਂ ਨੂੰ ਚੌਕਸ ਰਹਿਣ ਦੀ ਲੋੜ ਹੈ।