ਨਵੀਂ ਦਿੱਲੀ, 16 ਮਾਰਚ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਵਿੱਚ ਨਸ਼ਿਆਂ ਨਾਲ ਜੁੜੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਹੋਈ ਅਭਿਨੇਤਰੀ ਰੀਆ ਚੱਕਰਵਰਤੀ ਨੂੰ ਜ਼ਮਾਨਤ ਦੇਣ ਦੇ ਬੰਬੇ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਹੈ।

ਚੀਫ਼ ਜਸਟਿਸ ਬੋਬਡੇ, ਜਸਟਿਸ ਏਐੱਸ ਬੋਪੰਨਾ ਅਤੇ ਵੀ. ਰਾਮਸੂਬ੍ਰਾਮਨੀਅਨ ਦਾ ਬੈਂਚ 18 ਮਾਰਚ ਨੂੰ ਪਟੀਸ਼ਨ ‘ਤੇ ਸੁਣਵਾਈ ਕਰੇਗਾ।