ਮੁੰਬਈ, 13 ਨਵੰਬਰ
ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਬੌਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਤੋਂ ਡਰੱਗਜ਼ ਕੇਸ ਵਿੱਚ ਅੱਜ ਇਥੇ ਆਪਣੇ ਜ਼ੋਨਲ ਦਫ਼ਤਰ ਵਿੱਚ ਪੁੱਛਗਿੱਛ ਕੀਤੀ। ਅਦਾਕਾਰ ਸਵੇਰੇ 11 ਵਜੇ ਦੇ ਕਰੀਬ ਦੱਖਣੀ ਮੁੰਬਈ ਦੇ ਬਲਾਰਡ ਅਸਟੇਟ ਸਥਿਤ ਐੱਨਸੀਬੀ ਦੇ ਜ਼ੋਨਲ ਦਫ਼ਤਰ ਵਿੱਚ ਪੁੱਜ ਗਿਆ ਸੀ। ਸੂਤਰਾਂ ਮੁਤਾਬਕ ਅਦਾਕਾਰ ਤੋਂ ਹਿੰਦੀ ਫ਼ਿਲਮ ਇੰਡਸਟਰੀ ਵਿੱਚ ਕਥਿਤ ਨਸ਼ਿਆਂ ਦੀ ਵਰਤੋਂ ਨਾਲ ਜੁੜੇ ਕੇਸ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਐੱਨਸੀਬੀ ਦੇ ਅਧਿਕਾਰੀਆਂ ਨੇ ਅਦਾਕਾਰ ਦੀ ਪਾਰਟਨਰ ਗੈਬਰੀਆਲਾ ਦਿਮਿਤਰਾਦਸ ਤੋਂ ਲਗਾਤਾਰ ਦੋ ਦਿਨ ਪੁੱਛ ਪੜਤਾਲ ਕੀਤੀ ਸੀ।