ਨਵੀਂ ਦਿੱਲੀ, 23 ਜਨਵਰੀ

ਦੇਸ਼ ਦੀ ਸਰਵਉਚ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀ ਜ਼ਮਾਨਤ ਦਾ ਵਿਰੋਧ ਕਰਨ ਵਾਲੀ ਪਟੀਸ਼ਨ ਦੇ ਮਾਮਲੇ ਵਿਚ ਬੰਬੇ ਹਾਈ ਕੋਰਟ ਦੇ ਹੁਕਮਾਂ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਸੀਬੀਆਈ ਨੇ ਬੰਬੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋੋਰਟ ਵਿਚ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਮੁੰਬਈ ਦੀ ਹੇਠਲੀ ਅਦਾਲਤ ਨੇ ਦੇਸ਼ਮੁਖ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਪਰ ਬੰਬੇ ਹਾਈ ਕੋਰਟ ਨੇ ਸਾਬਕਾ ਗ੍ਰਹਿ ਮੰਤਰੀ ਨੂੰ ਜ਼ਮਾਨਤ ਦੇ ਦਿੱਤੀ ਸੀ।