ਕਾਬੁਲ, 23 ਦਸੰਬਰ
ਇਥੋਂ ਦੇ ਪਾਸਪੋਰਟ ਦਫਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਫਿਦਾਈਨ ਹਮਲਾਵਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਤੇ ਇਸ ਦੌਰਾਨ ਹੋਏ ਧਮਾਕੇ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਜ਼ਖਮੀਆਂ ਬਾਰੇ ਅਜੇ ਪੁਸ਼ਟੀ ਨਹੀਂ ਹੋਈ। ਜ਼ਿਕਰਯੋਗ ਹੈ ਕਿ ਵੀਰਵਾਰ ਵਾਲਾ ਦਿਨ ਇਥੋਂ ਦੇ ਪਾਸਪੋਰਟ ਦਫ਼ਤਰ ਵਿੱਚ ਤਾਲਿਬਾਨ ਅਧਿਕਾਰੀਆਂ ਲਈ ਰਾਖਵਾਂ ਹੁੰਦਾ ਹੈ ਤਾਂ ਕਿ ਉਹ ਆਪਣੇ ਟਰੈੱਵਲ ਦਸਤਾਵੇਜ਼ ਬਣਵਾ ਸਕਣ। ਇਸ ਘਟਨਾ ਦੇ ਚਸ਼ਮਦੀਦ ਨੇ ਦੱਸਿਆ ਕਿ ਤਾਲਿਬਾਨ ਸੁਰੱਖਿਆ ਦਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ।