ਚੰਡੀਗੜ੍ਹ, 30 ਅਗਸਤ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਅਫ਼ਗ਼ਾਨਿਸਤਾਨ ਦੇ ਮੌਜੂਦਾ ਹਾਲਾਤ ਨੇ ਨਵੇਂ ਸੁਰੱਖਿਆ ਸਵਾਲ ਖੜ੍ਹੇ ਕਰ ਛੱਡੇ ਹਨ। ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਤੇ ਕਿਸੇ ਵੀ ਹਾਲਾਤ ਦੇ ਟਾਕਰੇ ਲਈ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿਰੋਧੀ ਤਾਕਤ ਨੂੰ ਅਫ਼ਗ਼ਾਨਿਸਤਾਨ ਨੂੰ ਦਰਪੇਸ਼ ਮੌਜੂਦਾ ਸੰਕਟ ਦਾ ਲਾਹਾ ਲੈਂਦਿਆਂ ਸਰਹੱਦ ਪਾਰੋਂ ਅਤਿਵਾਦ ਨੂੰ ਹੱਲਾਸ਼ੇਰੀ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਰੱਖਿਆ ਮੰਤਰੀ ਇਥੇ ਤੀਜੇ ਬਲਰਾਮਜੀ ਦਾਸ ਟੰਡਨ ਯਾਦਗਾਰੀ ਲੈਕਚਰ ਨੂੰ ਵਰਚੁਅਲੀ ਸੰਬੋਧਨ ਕਰ ਰਹੇ ਸਨ। ਕੌਮੀ ਸੁਰੱਖਿਆ ਦੇ ਮੁੱਦੇ ’ਤੇ ਇਹ ਲੈਕਚਰ ਪੰਜਾਬ ਯੂਨੀਵਰਸਿਟੀ ਵੱਲੋਂ ਵਿਉਂਤਿਆ ਗਿਆ ਸੀ।