ਨਵੀਂ ਦਿੱਲੀ, 21 ਅਪਰੈਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਸਰਸ਼ਾਹੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਹਰੇਕ ਫ਼ੈਸਲੇ ਦਾ ਆਧਾਰ ਕੌਮੀ ਹਿੱਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਕ ਨੇ ਅਫ਼ਸਰਾਂਤੇ ਭਰੋਸਾ ਜਤਾਇਆ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਹ ਭਰੋਸਾ ਕਾਇਮ ਰੱਖਣਾ ਚਾਹੀਦਾ ਹੈ। ਸਿਵਲ ਸਰਵਿਸਿਜ਼ ਦਿਵਸ ਮੌਕੇ ਇਥੇ ਅਫ਼ਸਰਸ਼ਾਹੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਉਹ ਹਰ ਫ਼ੈਸਲੇ ਤੋਂ ਪਹਿਲਾਂ ਇਨ੍ਹਾਂ ਸਵਾਲਾਂ ਬਾਰੇ ਜ਼ਰੂਰ ਸੋਚਣ ਕਿ ਸੱਤਾਚ ਬੈਠੀਆਂ ਸਿਆਸੀ ਪਾਰਟੀਆਂ ਸਰਕਾਰੀ ਪੈਸੇ ਦੀ ਵਰਤੋਂ ਦੇਸ਼ ਦੇ ਵਿਕਾਸਚ ਕਰ ਰਹੀਆਂ ਹਨ ਜਾਂ ਆਪਣੀ ਪਾਰਟੀ ਦੇ ਵਿਸਥਾਰ ਜਾਂ ਫਿਰ ਵੋਟ ਬੈਂਕ ਬਣਾਉਣ ਦੀਆਂ ਕੋਸ਼ਿਸ਼ਾਂਚ ਉਹ ਉਸ ਨੂੰ ਲੁਟਾ ਰਹੀਆਂ ਹਨ। ਉਨ੍ਹਾਂ ਰਾਸ਼ਟਰ ਨਿਰਮਾਣਚ ਅਫ਼ਸਰਸ਼ਾਹੀ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦੇਸ਼ ਦਾ ਤੇਜ਼ੀ ਨਾਲ ਵਿਕਾਸ ਉਨ੍ਹਾਂ ਦੀ ਹਿੱਸੇਦਾਰੀ ਤੋਂ ਬਿਨਾਂ ਸੰਭਵ ਨਹੀਂ ਹੋਵੇਗਾ।