ਹਿਊਸਟਨ (ਅਮਰੀਕਾ), 9 ਮਈ
ਹਿਊਸਟਨ ਸਥਿਤ ਭਾਰਤੀ ਵਣਜ ਦੂਤਘਰ ਟੈਕਸਾਸ ਦੇ ਮਾਲ ’ਚ ਗੋਲੀਬਾਰੀ ਕਾਰਨ ਆਪਣੀ ਜਾਨ ਗੁਆਉਣ ਵਾਲੀ ਭਾਰਤੀ ਇੰਜਨੀਅਰ ਐਸ਼ਵਰਿਆ ਟੀ. ਦੇ ਰਿਸ਼ਤੇਦਾਰਾਂ ਦੀ ਮਦਦ ਕਰ ਰਿਹਾ ਹੈ ਤਾਂ ਜੋ ਉਸ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪਣ ਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ। ਇਸ ਦੇ ਨਾਲ ਹੀ ਦੂਤਘਰ ਨੇ ਵੀ ਇਸ ਦੁਖਦਾਈ ਘਟਨਾ ਵਿੱਚ ਦੋ ਭਾਰਤੀਆਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ।