ਵਾਸ਼ਿੰਗਟਨ: ਅਮਰੀਕਾ ਵਿੱਚ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਖਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਰਾਸ਼ਟਰਪਤੀ ਡੋਨਲਡ ਟਰੰਪ ਦੇ ਹੁਕਮਾਂ ਦੇ ਤਹਿਤ, ਅਮਰੀਕਾ ਵਿੱਚ ਰਹਿ ਰਹੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਦੇਸ਼ ਵਾਪਸ ਭੇਜਿਆ ਜਾ ਰਿਹਾ ਹੈ। ਇਸ ਕਾਰਵਾਈ ਦੇ ਖਿਲਾਫ ਲੋਕਾਂ ਨੇ ਸੜਕਾਂ ‘ਤੇ ਇਕੱਠੇ ਹੋ ਕੇ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦੌਰਾਨ ਮੈਕਸੀਕੋ ਦੇ ਝੰਡੇ ਵੀ ਲਹਿਰਾਏ ਗਏ।
ਇਸ ਮੁਹਿੰਮ ਦਾ ਨਾਮ “ਡੇਅ ਵਿਦਾਉਟ ਇਮੀਗਰੈਂਟ” ਹੈ, ਜਿਸਦਾ ਮਕਸਦ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਹੈ। ਲੋਕਾਂ ਨੇ ਇਸ ਪ੍ਰਦਰਸ਼ਨ ਵਿੱਚ ਆਪਣੇ ਹੱਕਾਂ ਲਈ ਆਵਾਜ਼ ਉਠਾਈ ਅਤੇ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਖੜੇ ਕੀਤੇ।
X ‘ਤੇ ਕਈ ਪੋਸਟਾਂ ਵਿੱਚ, ਪੁਲਿਸ ਨੇ ਪ੍ਰਦਰਸ਼ਨ ਨੂੰ ‘ਨਾਨ ਪਰਮਿਟਿਡ’ ਹੋਣ ਦੇ ਬਾਵਜੂਦ ਸ਼ਾਂਤੀਪੂਰਨ ਦੱਸਿਆ। ਪੁਲਿਸ ਅਤੇ ਕੈਲੀਫੋਰਨੀਆ ਦੇ ਆਵਾਜਾਈ ਵਿਭਾਗ ਦੋਵਾਂ ਨੇ ਲੋਕਾਂ ਨੂੰ ਡਾਊਨਟਾਊਨ ਲਾਸ ਏਂਜਲਸ ਵਿੱਚ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਕਿਉਂਕਿ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੇ 101 ਫ੍ਰੀਵੇਅ ਨੂੰ ਦੋਵਾਂ ਦਿਸ਼ਾਵਾਂ ਵਿੱਚ ਬੰਦ ਕਰ ਦਿੱਤਾ ਸੀ।
ਇਸ ਦੌਰਾਨ, ਭਾਰਤ ਸਰਕਾਰ ਨੇ ਵੀ ਇਹ ਪੁਸ਼ਟੀ ਕੀਤੀ ਹੈ ਕਿ 18,000 ਭਾਰਤੀ ਗੈਰ ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਰਹਿ ਰਹੇ ਹਨ ਅਤੇ ਉਹਨਾਂ ਨੂੰ ਵਾਪਸ ਭੇਜਣ ਦੀ ਯੋਜਨਾ ਬਣਾ ਲਈ ਗਈ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਆਪਣੇ ਨਾਗਰਿਕਾਂ ਦੀ ਵਾਪਸੀ ਲਈ ਤਿਆਰ ਹੈ ਅਤੇ ਉਹਨਾਂ ਦੀ ਸਹਾਇਤਾ ਕਰਨਗੇ ਇਹ ਪ੍ਰਦਰਸ਼ਨ ਅਮਰੀਕੀ ਸਮਾਜ ਵਿੱਚ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਸਥਿਤੀ ਅਤੇ ਉਨ੍ਹਾਂ ਦੇ ਹੱਕਾਂ ਬਾਰੇ ਚਰਚਾ ਨੂੰ ਜਾਰੀ ਰੱਖਣ ਲਈ ਮਹੱਤਵਪੂਰਨ ਹੈ।