ਵਾਸ਼ਿੰਗਟਨ, 7 ਅਪਰੈਲ
ਅਮਰੀਕਾ ਵਿੱਚ ਭਾਰਤੀ ਨਾਗਰਿਕ ਨੂੰ ਬਜ਼ੁਰਗਾਂ ਨਾਲ ਧੋਖਾਧੜੀ ਦੇ ਮਾਮਲੇ ਵਿੱਚ 33 ਮਹੀਨਿਆਂ ਦੀ ਕੈਦ ਅਤੇ 24 ਲੱਖ ਡਾਲਰ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਆਸ਼ੀਸ਼ ਬਜਾਜ (29) ਨੇ ਪਿਛਲੇ ਸਾਲ 4 ਅਗਸਤ ਨੂੰ ਨੇਵਾਰਕ ਸੰਘੀ ਅਦਾਲਤ ਵਿੱਚ ਜ਼ਿਲ੍ਹਾ ਜੱਜ ਕੇਵਿਨ ਮੈਕਨਲਟੀ ਦੇ ਸਾਹਮਣੇ ਆਨਲਾਈਨ ਧੋਖਾਧੜੀ ਦੀ ਸਾਜ਼ਿਸ਼ ਰਚਣ ਦਾ ਦੋਸ਼ ਕਬੂਲ ਕੀ ਤਾ ਸੀ।