ਵਾਸ਼ਿੰਗਟਨ, 24 ਜਨਵਰੀ

ਭਾਰਤ ਅਤੇ ਅਮਰੀਕਾ ਦੀਆਂ ਅੰਦਰੂਨੀ ਜਾਂਚ ਏਜੰਸੀਆਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਦੇ ਅਧਿਕਾਰੀਆਂ ਅਤੇ ਅਮਰੀਕੀ ਨਿਆਂ ਵਿਭਾਗ ਦੇ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਸਹਿਯੋਗ ਜਾਰੀ ਰੱਖਣ ਬਾਰੇ ਚਰਚਾ ਕੀਤੀ। ਇਸ ਸਮੇਂ ਅਤਿਆਧੁਨਿਕ ਤਕਨਾਲੋਜੀ-ਅਧਾਰਿਤ ਅਪਰਾਧਾਂ ਨਾਲ ਨਜਿੱਠਣ ਬਾਰੇ ਇਸ ਮੌਕੇ ਖਾਸ ਤੌਰ ’ਤੇ ਚਰਚਾ ਕੀਤੀ ਗਈ। ਅਮਰੀਕੀ ਨਿਆਂ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਐੱਫਬੀਆਈ ਅਤੇ ਸੀਬੀਆਈ ਦੇ ਅਧਿਕਾਰੀਆਂ ਨੇ ਪਿਛਲੇ ਹਫ਼ਤੇ ਨਵੀਂ ਦਿੱਲੀ ਵਿੱਚ ਮੀਟਿੰਗ ਕੀਤੀ ਸੀ।