ਅਮਰੀਕਾ ਦੇ ਫਿਲਾਡੇਲਫੀਆ ਵਿੱਚ ਇੱਕ ਭਿਆਨਕ ਧਮਾਕੇ ਦੀ ਖ਼ਬਰ ਹੈ। ਐਤਵਾਰ ਨੂੰ ਹੋਏ ਇਸ ਧਮਾਕੇ ਕਾਰਨ ਇਲਾਕੇ ਦੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਹੈ। ਇਸ ਦੇ ਨਾਲ ਹੀ ਦੋ ਹੋਰ ਲੋਕ ਵੀ ਜ਼ਖਮੀ ਹੋ ਗਏ ਹਨ ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਦਰਅਸਲ ਧਮਾਕੇ ਦੀ ਇਹ ਪੂਰੀ ਘਟਨਾ ਐਤਵਾਰ ਸਵੇਰੇ ਸਥਾਨਿਕ ਸਮੇਂ ਅਨੁਸਾਰ ਅਮਰੀਕਾ ਦੇ ਫਿਲਾਡੇਲਫੀਆ ਦੇ ਉੱਤਰੀ ਹਿੱਸੇ ਵਿੱਚ ਵਾਪਰੀ ਹੈ। ਫਿਲਾਡੇਲਫੀਆ ਦੇ ਫਾਇਰ ਡਿਪਾਰਟਮੈਂਟ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਸਵੇਰੇ 5 ਵਜੇ ਦੇ ਕਰੀਬ ਧਮਾਕੇ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਫਾਇਰ ਵਿਭਾਗ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕੀਤੇ।

ਫਿਲਾਡੇਲਫੀਆ ਫਾਇਰ ਡਿਪਾਰਟਮੈਂਟ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਧਮਾਕੇ ਕਾਰਨ ਲਗਭਗ ਪੰਜ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਧਮਾਕੇ ਤੋਂ ਬਾਅਦ ਬਚਾਏ ਗਏ ਦੋ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਸਥਿਰ ਹੈ ਅਤੇ ਦੂਜੇ ਦੀ ਹਾਲਤ ਗੰਭੀਰ ਹੈ। ਹਾਲਾਂਕਿ, ਅਧਿਕਾਰੀਆਂ ਨੇ ਅਜੇ ਤੱਕ ਧਮਾਕੇ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ।