ਓਟਾਵਾ— ਕੈਨੇਡਾ ਦਾ ਕਹਿਣਾ ਹੈ ਕਿ ਅਮਰੀਕਾ ਨਾਲ ਉੱਤਰੀ ਅਮਰੀਕਾ ਮੁਕਤ ਵਪਾਰ ਸਮਝੌਤੇ (ਨਾਫਟਾ) ਨੂੰ ਲੈ ਕੇ ਗੱਲਬਾਤ ਬਹੁਤ ਹੀ ਮਹੱਤਵਪੂਰਨ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਬੁੱਧਵਾਰ ਨੂੰ ਕਿਹਾ ਕਿ ਅਮਰੀਕਾ ਨਾਲ ਹੋਣ ਵਾਲੀ ਨਾਫਟਾ ਗੱਲਬਾਤ ਦੋਹਾਂ ਦੇਸ਼ਾਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਕੈਨੇਡਾ ਦੋਹਾਂ ਪੱਖਾਂ ਲਈ ਫਾਇਦੇਮੰਦ ਵਾਲਾ ਸਮਝੌਤਾ ਕਰਨਾ ਚਾਹੁੰਦਾ ਹੈ।
ਫਰੀਲੈਂਡ ਨੇ ਅਮਰੀਕੀ ਵਪਾਰ ਪ੍ਰਤੀਨਿਧੀ ਰੋਬਰਟ ਲਾਈਟਿਜ਼ਰ ਨਾਲ ਗੱਲਬਾਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਾਡੇ ਅਧਿਕਾਰੀ ਅਜੇ ਗੱਲਬਾਤ ਕਰ ਰਹੇ ਹਨ ਅਤੇ ਇਹ ਬੈਠਕ ਦੇਰ ਰਾਤ ਤਕ ਚਲੇਗੀ। ਸੰਭਵ ਹੈ ਕਿ ਗੱਲਬਾਤ ਰਾਤ ਭਰ ਚਲੇ। ਗੱਲਬਾਤ ਵਿਚ ਇਹ ਬਹੁਤ ਹੀ ਮਹੱਤਵਪੂਰਨ ਪਲ ਹੈ ਅਤੇ ਅਸੀਂ ਬਹੁਤ ਛੇਤੀ ਬਹੁਤ ਸਾਰੀਆਂ ਗੱਲਾਂ ‘ਤੇ ਸਹਿਮਤੀ ਬਣਾਉਣਾ ਚਾਹੁੰਦੇ ਹਾਂ।