ਵਾਸ਼ਿੰਗਟਨ, 3 ਮਾਰਚ

ਰੂਸ ਤੋਂ ਐੱਸ-400 ਮਿਜ਼ਾਈਲ ਡਿਫੈਂਸ ਸਿਸਟਮ ਦੀ ਖਰੀਦ ਮਾਮਲੇ ’ਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਸੀਏਏਟੀਐੱਸਏ ਕਾਨੂੰਨ ਤਹਿਤ ਭਾਰਤ ’ਤੇ ਪਾਬੰਦੀਆਂ ਲਗਾਉਣ ਜਾਂ ਨਾ ਲਗਾਉਣ ਬਾਰੇ ਫ਼ੈਸਲਾ ਕਰਨਗੇ। ਬਾਇਡਨ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਇਹ ਜਾਣਕਾਰੀ ਦਿੱਤੀ। ਕਾਊਂਟਰਿੰਗ ਅਮਰੀਕਾਜ਼ ਐਡਵਰਸਰੀਜ਼ ਥਰੂ ਸੈਂਕਸ਼ਨ ਐਕਟ (ਸੀਏਏਟੀਐੱਸਏ) ਤਹਿਤ ਅਮਰੀਕੀ ਪ੍ਰਸ਼ਾਸਨ ਕੋਲ ਇਰਾਨ, ਉੱਤਰੀ ਕੋਰੀਆ ਜਾਂ ਰੂਸ ਨਾਲ ਮਹੱਤਵਪੂਰਨ ਲੈਣ-ਦੇਣ ਵਾਲੇ ਕਿਸੇ ਵੀ ਦੇਸ਼ ਦੇ ਖ਼ਿਲਾਫ਼ ਪਾਬੰਦੀਆਂ ਲਗਾਉਣ ਦਾ ਅਧਿਕਾਰ ਹੈ।