ਅਮਰੀਕੀ ਵੀਜ਼ਾ ਪਾਉਣ ਦੀ ਚਾਹ ਰੱਖਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਅਪਲਾਈ ਦੀ ਪ੍ਰਕਿਰਿਆ ਨੂੰ ਫਿਰ ਤੋਂ ਸ਼ੁਰੂ ਕਰ ਰਿਹਾ ਹੈ, ਜੋ ਅਜੇ ਤੱਕ ਬੰਦ ਸੀ। ਹਾਲਾਂਕਿ ਵਿਦੇਸ਼ ਵਿਭਾਗ ਨੇ ਵੀਜ਼ਾ ਅਪਲਾਈ ਪ੍ਰਕਿਰਿਆ ਲਈ ਇਕ ਸ਼ਰਤ ਵੀ ਰੱਖੀ ਹੈ। ਵਿਭਾਗ ਦਾ ਕਹਿਣਾ ਹੈ ਕਿ ਵੀਜ਼ੇ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਅਕਾਊਂਟ ਜਨਤਕ ਕਰਨੇ ਹੋਣਗੇ।

ਵਿਦੇਸ਼ ਵਿਭਾਗ ਨੇ ਕਿਹਾ ਕਿ ਵਣਜ ਦੂਤਘਰ ਉਨ੍ਹਾਂ ਪੋਸਟ ਤੇ ਸੰਦੇਸ਼ਾਂ ‘ਤੇ ਨਜ਼ਰ ਰੱਖਣਗੇ ਜੋ ਅਮਰੀਕਾ, ਉਸ ਦੀ ਸਰਕਾਰ, ਸੰਸਕ੍ਰਿਤ ਜਾਂ ਉਸ ਦੇ ਕਾਨੂੰਨਾਂ ਖਿਲਾਫ ਹੋਵੇ। ਵਿਦੇਸ਼ ਵਿਭਾਗ ਨੂੰ ਇਕ ਨੋਟਿਸ ਜਨਤਕ ਕੀਤਾ, ਜਿਸ ਵਿਚ ਕਿਹਾ ਗਿਆ ਕਿ ਉਸ ਨੇ ਮਈ ਵਿਚ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ। ਵਿਦੇਸ਼ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਅਜਿਹੇ ਨਵੇਂ ਬਿਨੈਕਾਰ ਜੋ ਆਪਣੇ ਸੋਸ਼ਲ ਮੀਡੀਆ ਅਕਾਊਂਟ ਨੂੰ ਜਨਤਕ ਨਹੀਂ ਕਰਦੇ ਜਾਂ ਜਾਂਚ ਦੀ ਇਜਾਜ਼ਤ ਨਹੀਂ ਦਿੰਦੇ ਉਨ੍ਹਾਂ ਦੀ ਅਰਜ਼ੀ ਨੂੰ ਅਸਵੀਕਾਰ ਕੀਤਾ ਜਾ ਸਕਦਾ ਹੈ। ਵਿਭਾਗ ਨੇ ਕਿਹਾ ਕਿ ਅਜਿਹਾ ਕਰਨ ਨਾਲ ਇਨਕਾਰ ਕਰਨਾ ਇਸ ਗੱਲ ਦਾ ਸੰਕੇਤ ਹੋ ਸਕਦਾ ਹੈ ਕਿ ਉਹ ਆਪਣੀ ਆਨਲਾਈਨ ਗਤੀਵਿਧੀ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਵਿਦੇਸ਼ ਵਿਭਾਗ ਨੇ ਕਿਹਾ ਕਿ ਹੁਣ ਵੀਜ਼ਾ ਦੇਣ ਤੋਂ ਪਹਿਲਾਂ ਹਰ ਵਿਦਿਆਰਥੀ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਸ ਲਈ ਵਿਦਿਆਰਥੀ ਨੂੰ ਕਿਹਾ ਜਾਵੇਗਾ ਕਿ ਉਹ ਆਪਣੇ ਸਾਰੇ ਸੋਸ਼ਲ ਮੀਡੀਆ ਪ੍ਰੋਫਾਈਲ ਜਨਤਕ ਕਰੇ ਤਾਂ ਕਿ ਅਧਿਕਰੀ ਉਨ੍ਹਾਂ ਨੂੰ ਚੰਗੀ ਤਰ੍ਹਾਂ ਦੇਖ ਸਕੇ। ਕੌਂਸਲੇਟ ਅਧਿਕਾਰੀਆਂ ਨੂੰ ਭੇਜੇ ਗਏ ਇੱਕ ਅੰਦਰੂਨੀ ਆਦੇਸ਼ ਵਿੱਚ, ਵਿਭਾਗ ਨੇ ਕਿਹਾ ਹੈ ਕਿ ਅਧਿਕਾਰੀਆਂ ਨੂੰ ਧਿਆਨ ਦੇਣਾ ਹੋਵੇਗਾ ਕਿ ਕਿਸੇ ਨੇ ਵੀ ਅਜਿਹੀ ਕੋਈ ਵੀ ਪੋਸਟ ਨਹੀਂ ਕੀਤੀ ਹੈ ਜੋ ਅਮਰੀਕਾ ਜਾਂ ਇਸਦੇ ਸੱਭਿਆਚਾਰ ਦੇ ਵਿਰੁੱਧ ਹੋਵੇ।