ਗਾਜ਼ੀਆਬਾਦ, 24 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਨੂੰ ਅੱਜ ਅਪੀਲ ਕੀਤੀ ਕਿ ਉਹ ਦਿੱਲੀ ਦੀਆਂ ਸਰਹੱਦਾਂ ‘ਤੇ 10 ਮਹੀਨਿਆਂ ਤੋਂ ਬੈਠੇ ਕਿਸਾਨਾਂ ਅੰਦੋਲਨ ਦੇ ਸਮਰਥਨ ਵਿੱਚ ਨਿਊ ਯਾਰਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਤੰਬਰ ਦੇ ਪ੍ਰੋਗਰਾਮ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਸ੍ਰੀ ਮੋਦੀ ਨਾਲ ਮੁਲਾਕਾਤ ਦੌਰਾਨ ਭਾਰਤੀ ਕਿਸਾਨਾਂ ਦੀਆਂ ਚਿੰਤਾਵਾਂ ‘ਤੇ ਧਿਆਨ ਦੇਣ ਦੀ ਅਪੀਲ ਵੀ ਕੀਤੀ। ਅਮਰੀਕਾ ਵਿਚਲੇ ਭਾਰਤੀਆਂ ਨੂੰ ਮਦਦ ਦੀ ਅਪੀਲ ਕਰਦਿਆਂ ਸ੍ਰੀ ਟਿਕੈਤ ਨੇ ਦਾਅਵਾ ਕੀਤਾ ਕਿ ਵਿਵਾਦਪੂਰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਜਾਨ ਗਈ ਹੈ ਪਰ ਕੇਂਦਰ ਅਜੇ ਵੀ ਕਾਨੂੰਨਾਂ ਉੱਤੇ ਮੁੜ ਵਿਚਾਰ ਕਰਨ ਲਈ ਤਿਆਰ ਨਹੀਂ ਹੈ।