ਨਵੀਂ ਦਿੱਲੀ, 27 ਸਤੰਬਰ

ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾਜ਼ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਭਾਰਤ ਨਾਲ ਆਪਣੇ ਸਬੰਧਾਂ ਵਿਚ ਸੁਧਾਰ ਲਿਆਵੇ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨਾਲ ਇੱਕ ਸਮਾਗਮ ਦੌਰਾਨ ਕਿਹਾ ਕਿ ਉਨ੍ਹਾਂ ਭਾਰਤ ਨਾਲ ਵਧੀਆ ਸਬੰਧਾਂ ਦੇ ਪ੍ਰਬੰਧਨ ਦੇ ਮਹੱਤਵ ’ਤੇ ਗੱਲ ਕੀਤੀ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅਮਰੀਕਾ ਵਲੋਂ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੇ ਮਾਮਲੇ ’ਤੇ ਸਮੀਖਿਆ ਕਰਨ ਲਈ ਵੀ ਕਿਹਾ ਸੀ।