ਚੰਡੀਗੜ੍ਹ, 27 ਸਤੰਬਰ

ਪੰਜਾਬ ਸਰਕਾਰ ਨੇ ਅੱਜ ਸੀਨੀਅਰ ਐਡਵੋਕੇਟ ਅਮਰ ਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਗ੍ਰਹਿ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਨੁਰਾਗ ਵਰਮਾ ਨੇ ਜਾਰੀ ਕੀਤਾ। ਅਤੁਲ ਨੰਦਾ ਵਲੋਂ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਇਹ ਤੀਜਾ ਨਾਂ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਡੀ ਐਸ ਪਟਵਾਲੀਆ ਤੇ ਅਨਮੋਲ ਰਤਨ ਸਿੰਘ ਸਿੱਧੂ ਦਾ ਨਾਂ ਇਸ ਅਹੁਦੇ ਲਈ ਵਿਚਾਰਿਆ ਸੀ।