ਮੁੰਬਈ, 17 ਮਈ

ਮੁੰਬਈ ਪੁਲੀਸ ਨੇ ਸ਼ਹਿਰ ਵਿੱਚ ਅਮਿਤਾਭ ਬੱਚਨ ਅਤੇ ਅਨੁਸ਼ਕਾ ਸ਼ਰਮਾ ਨੂੰ ‘ਲਿਫਟ’ ਦੇਣ ਸਮੇਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਹੈਲਮੇਟ ਨਾ ਪਾਉਣ ‘ਤੇ ਜੁਰਮਾਨਾ ਕੀਤਾ ਹੈ। ਲੋਕਾਂ ਵੱਲੋਂ ਸੋਸ਼ਲ ਮੀਡੀਆ ‘ਤੇ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਦੋਵਾਂ ਮਾਮਲਿਆਂ ‘ਚ ਇਹ ਕਾਰਵਾਈ ਕੀਤੀ ਗਈ। ਮੁੰਬਈ ਟ੍ਰੈਫਿਕ ਪੁਲੀਸ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਵਾਹਨ ਦੇ ਦੋਵਾਂ ਚਾਲਕਾਂ ਵਿਰੁੱਧ ਮੰਗਲਵਾਰ ਨੂੰ ਜਾਰੀ ਕੀਤੇ ਚਲਾਨ ਦੀਆਂ ਕਾਪੀਆਂ ਸਾਂਝੀਆਂ ਕੀਤੀਆਂ।