ਈਟਾਨਗਰ, 9 ਅਗਸਤ

ਅਰੁਣਾਚਲ ਪ੍ਰਦੇਸ਼ ’ਚ ਭਾਰਤ-ਮਿਆਂਮਾਰ ਸਰਹੱਦ ’ਤੇ ਅੱਜ ਮਸ਼ਕੂਕ ਅਤਿਵਾਦੀਆਂ ਨੇ ਨੀਮ ਫ਼ੌਜੀ ਬਲਾਂ ’ਤੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਅਸਾਮ ਰਾਈਫਲਜ਼ ਦਾ ਅਧਿਕਾਰੀ ਜ਼ਖਮੀ ਹੋ ਗਿਆ। ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਏਐੱਸ ਵਾਲੀਆ ਨੇ ਕਿਹਾ ਕਿ ਇਹ ਘਟਨਾ ਪੰਗਸਾਊ ਦੱਰੇ ਦੇ ਨੇੜੇ ਉਦੋਂ ਹੋਈ ਜਦੋਂ ਅਤਿਵਾਦੀਆਂ ਨੇ ਅਸਾਮ ਰਾਈਫਲਜ਼ ਦੇ ਗਸ਼ਤੀ ਦਲ ‘ਤੇ ਗੋਲੀਬਾਰੀ ਕੀਤੀ। ਹਮਲੇ ’ਚ ਜੂਨੀਅਰ ਕਮਿਸ਼ਨਡ ਅਧਿਕਾਰੀ ਦੇ ਹੱਥ ‘ਤੇ ਸੱਟ ਲੱਗੀ ਹੈ।