ਵਾਸ਼ਿੰਗਟਨ, 5 ਅਪਰੈਲ

ਅਮਰੀਕਾ ਨੇ ਕਿਹਾ ਹੈ ਕਿ ਉਹ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦਾ ਹੈ ਅਤੇਸਥਾਨਕ ਖੇਤਰਾਂ ਦਾ ਨਾਂ ਬਦਲਣ ਦੀ ਕਿਸੇ ਵੀ ਇਕਪਾਸੜ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰਦਾ ਹੈ। ਅਮਰੀਕਾ ਦੀ ਇਹ ਪ੍ਰਤੀਕਿਰਿਆ ਅਜਿਹੇ ਸਮੇਂ ‘ਚ ਆਈ ਹੈ ਜਦੋਂ ਚੀਨ ਦੇ ਨਾਗਰਿਕ ਮਾਮਲਿਆਂ ਦੇ ਮੰਤਰਾਲੇ ਨੇ ਐਤਵਾਰ ਨੂੰ ਅਰੁਣਾਚਲ ਪ੍ਰਦੇਸ਼ ‘ਚ 11 ਸਥਾਨਾਂ ਦੇ ਪ੍ਰਮਾਣਿਤ ਨਾਂ ਜਾਰੀ ਕੀਤੇ ਹਨ। ਚੀਨ ਇਸ ਖੇਤਰ ਨੂੰ ਦੱਖਣੀ ਤਿੱਬਤ ਦਾ ਹਿੱਸਾ ਮੰਨਦਾ ਹੈ।