ਨਵੀਂ ਦਿੱਲੀ, 12 ਦਸੰਬਰ

ਅਰੁਣਾਚਲ ਪ੍ਰਦੇਸ਼ ਵਿੱਚ ਬੀਤੀ ਰਾਤ ਭਾਰਤ-ਚੀਨ ਸਰਹੱਦ ’ਤੇ ਦੋਵਾਂ ਮੁਲਕਾਂ ਦੇ ਸਲਾਮਤੀ ਦਸਤਿਆਂ ਦਰਮਿਆਨ ਝੜਪ ਹੋਣ ਦੀਆਂ ਰਿਪੋਰਟਾਂ ਹਨ। ਝੜਪ ਦੌਰਾਨ ਕੁਝ ਭਾਰਤੀ ਫੌਜੀਆਂ ਦੇ ਸੱਟ ਫੇਟ ਲੱਗੀ ਹੈ ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸਿਖਰਲੇ ਸੂਤਰਾਂ ਨੇ ‘ਦਿ ਟ੍ਰਿਬਿਊਨ’ ਕੋਲ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪਹਾੜੀ ਰਾਜ ਵਿੱਚ ਅਸਲ ਕੰਟਰੋਲ ਰੇਖਾ ਦੇ ਨਾਲ ਵਿਵਾਦਿਤ ਖੇਤਰ ਵਿੱਚ ਦੋਵਾਂ ਧਿਰਾਂ ’ਚ ਝੜਪ ਹੋਈ ਹੈ।