ਕਾਬੁਲ, 9 ਸਤੰਬਰ

ਅਫ਼ਗ਼ਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ ਗ਼ਨੀ ਨੇ 15 ਅਗਸਤ ਨੂੰ ਕਾਬੁਲ ਛੱਡਣ ਦੇ ਆਪਣੇ ਫ਼ੈਸਲੇ ਨੂੰ ਦਰੁਸਤ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇਸ਼ ਦੀ ਰਾਜਧਾਨੀ ਨੂੰ ਖੂਨ-ਖਰਾਬੇ ਤੋਂ ਬਚਾਉਣ ਲਈ ਇਹ ਰਾਹ ਚੁਣਿਆ। ਟਵੀਟ ਵਿੱਚ ਗ਼ਨੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਦੇਸ਼ ਤੋਂ ਕੋਈ ਪੈਸਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ।