ਪਾਰਟੀ ਦੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ ਬੇਨਤੀ ਕੀਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਵਲੋਂ ਇਹ ਪੱਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਅਸਤੀਫ਼ੇ ਦਾ ਵੀ ਜ਼ਿਕਰ ਕੀਤਾ ਹੈ।

ਇਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਦਾਸ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ, ਜਿਸ ਦਾ ਮੇਰੇ ਮਨ ’ਤੇ ਗਹਿਰਾ ਅਸਰ ਹੈ। ਉਨ੍ਹਾਂ ਕਿਹਾ ਕਿ ਹੁਣ ਦਾਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਨਿਮਰਤਾ ਤੇ ਸਤਿਕਾਰ ਸਹਿਤ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਾ ਚਾਹੁੰਦਾ ਹਾਂ।
ਹਾਲਾਂਕਿ ਸੁਖਬੀਰ ਬਾਦਲ ਵਲੋਂ ਭੇਜੀ ਗਈ ਇਸ ਚਿੱਠੀ ਦੀ ਅਧਿਕਾਰਕ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਪਰ ਇਹ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।