ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਮਿਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਹ ਗੱਲ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ’ਤੇ ਜੋੜ ਕੇ ਅਧਿਕਾਰਕ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਣ ਤੋਂ ਅਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ, ਜਿਸ ਨਾਲ ਸਕੀਮ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣੇਗੀ।

ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ ਕਿ ਸਰਕਾਰੀ ਭਲਾਈ ਸਕੀਮਾਂ ਦਾ ਹਰ ਇੱਕ ਰੁਪਇਆ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਹੱਕਦਾਰ ਲਾਭਪਾਤਰੀ ਤੱਕ ਪਹੁੰਚੇ। ਸੇਵਾ ਕੇਂਦਰਾਂ ਰਾਹੀਂ ਅਰਜ਼ੀਆਂ ਲੈਣ ਨਾਲ ਭ੍ਰਿਸ਼ਟਾਚਾਰ, ਦਲਾਲੀ ਅਤੇ ਗਲਤ ਵਰਤੋਂ ’ਤੇ ਨੱਥ ਪਵੇਗੀ ਅਤੇ ਲੋਕਾਂ ਦਾ ਸਰਕਾਰੀ ਪ੍ਰਣਾਲੀ ’ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ। ਇਹ ਪਹਿਲ ਧੀਆਂ ਦੀ ਇਜ਼ਤ, ਸਮਾਜਿਕ ਸੁਰੱਖਿਆ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।