ਗੁਹਾਟੀ, 12 ਮਈ
ਅਸਾਮ ਦੇ ਮੁੱਖ ਮੰਤਰੀ ਹੇਮੰਤ ਵਿਸ਼ਵ ਸਰਮਾ ਨੇ ਕਿਹਾ ਕਿ ਰਾਜ ਸਰਕਾਰ ਨੇ ਬਹੁ-ਵਿਆਹ ਨੂੰ ਖ਼ਤਮ ਕਰਨ ਲਈ ਕਾਨੂੰਨ ਬਣਾਉਣ ਲਈ ਰਾਜ ਵਿਧਾਨ ਸਭਾ ਦੀ ਵਿਧਾਨਕ ਯੋਗਤਾ ਦਾ ਅਧਿਐਨ ਕਰਨ ਦੇ ਉਦੇਸ਼ ਨਾਲ ਚਾਰ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਜਸਟਿਸ (ਸੇਵਾਮੁਕਤ) ਰੂਮੀ ਫੁਕਨ ਦੀ ਅਗਵਾਈ ਵਾਲੀ ਕਮੇਟੀ ਨੂੰ ਦੋ ਮਹੀਨਿਆਂ ਵਿੱਚ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।