ਨਵੀਂ ਦਿੱਲੀ, 17 ਮਾਰਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਭ੍ਰਿਸ਼ਟਾਚਾਰ ਦਾ ਖਾਤਮਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਹੁਣ ਪੰਜਾਬ ਵਿੱਚ ਵੀ ਇਮਾਨਦਾਰ ਸਰਕਾਰ ਚਲਾਉਣਗੇ। ਉਨ੍ਹਾਂ ਸ੍ਰੀ ਮਾਨ ਵੱਲੋਂ 23 ਮਾਰਚ ਨੂੰ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ ਜਾਰੀ ਕਰਨ ਦੇ ਐਲਾਨ ਦਾ ਸੁਆਗਤ ਕੀਤਾ।