ਸ੍ਰੀਨਗਰ/ਜੰਮੂ, 24 ਅਕਤੂਬਰ

ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲ੍ਹਾ ਨੇ ਅੱਜ ਕਿਹਾ ਕਿ ਹਾਲ ਹੀ ’ਚ ਕਾਇਮ ਕੀਤਾ ਗਿਆ ‘ਪੀਪਲਜ਼ ਅਲਾਇੰਸ ਫਾਰ ਗੁਪਕਰ ਡੈਕਲੇਰੇਸ਼ਨ’ (ਪੀਏਜੀਡੀ) ਇੱਕ ਭਾਜਪਾ ਵਿਰੋਧੀ ਮੰਚ ਹੈ ਨਾ ਕਿ ਦੇਸ਼ ਵਿਰੋਧੀ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵੱਲੋਂ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੀਏਜੀਡੀ ਇੱਕ ਦੇਸ਼ ਵਿਰੋਧੀ ਮੰਚ ਹੈ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਹ ਸੱਚ ਨਹੀਂ ਹੈ। ਇਸ ’ਚ ਕੋਈ ਸ਼ੱਕ ਨਹੀਂ ਹੈ ਕਿ ਇਹ ਭਾਜਪਾ ਵਿਰੋਧੀ ਹੈ ਪਰ ਇਹ ਦੇਸ਼ ਵਿਰੋਧੀ ਨਹੀਂ ਹੈ।’ ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨ ਲਈ ਸੰਘਰਸ਼ ਵਾਸਤੇ ਪੀਏਜੀਡੀ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਫਾਰੂਕ ਅਬਦੁੱਲ੍ਹਾ ਨੂੰ ਪੀੲੇਜੀਡੀ ਦਾ ਪ੍ਰਧਾਨ ਚੁਣਿਆ ਗਿਆ ਹੈ।