ਨਵੀਂ ਦਿੱਲੀ, 8 ਦਸੰਬਰ

ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਬਾਕੀ ਮੰਗਾਂ ‘ਤੇ ਸਰਕਾਰ ਨਾਲ ਗੱਲਬਾਤ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ ਨੇ ਕਿਹਾ ਕਿ ਕਿਸਾਨ ਯੂਨੀਅਨ  ਪ੍ਰਸਤਾਵ ਨੂੰ ਲੈ ਕੇ ਆਸ਼ਾਵਾਦੀ ਹੈ ਅਤੇ ਇਸ ‘ਤੇ ਅੱਗੇ ਵਧ ਰਹੀ ਹੈ। ਇੱਥੇ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਯੁੱਧਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਤੋਂ ਮਿਲੀ ਨਵੀਂ ਤਜਵੀਜ਼ ’ਤੇ ਵਿਚਾਰ ਕੀਤਾ ਹੈ। ਇਕ ਹੋਰ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ, ‘ਸਰਕਾਰ ਦੇ ਨਵੇਂ ਪ੍ਰਸਤਾਵ ‘ਤੇ ਅੰਤਿਮ ਫੈਸਲਾ ਸਿੰਘੂ ਬਾਰਡਰ ‘ਤੇ ਐੱਸਕੇਐੱਮ ਦੀ ਮੀਟਿੰਗ ਦੌਰਾਨ ਲਿਆ ਜਾਵੇਗਾ  ਕੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸਰਕਾਰ ਦੀ ਨਵੀਂ ਤਜਵੀਜ਼ ਤੋਂ ਬਾਅਦ ਆਪਣਾ ਅੰਦੋਲਨ ਖਤਮ ਕਰਨਾ ਚਾਹੀਦਾ ਹੈ ਜਾਂ ਨਹੀਂ। ਮੋਰਚੇ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਉਸ ਨੇ ਅੰਦੋਲਨ ਨੂੰ ਖਤਮ ਕਰਨ ਦੀ ਬੇਨਤੀ ਕਰਨ ਵਾਲੇ ਸਰਕਾਰ ਦੇ ਪ੍ਰਸਤਾਵ ਦਾ ਜਵਾਬ ਦਿੱਤਾ ਹੈ,ਜਿਸ ਵਿਚ ਕੁਝ ਨੁਕਤਿਆਂ ‘ਤੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਸ ਵਿੱਚ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈਣ ਦੀ ਸ਼ਰਤ ’ਤੇ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।