ਚੰਡੀਗੜ੍ਹ, 2 ਅਕਤੂਬਰ
ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਹਾ ਹੈ ਕਿ ਉਹ ਮਹਾਤਮਾ ਗਾਂਧੀ ਅਤੇ ਸ਼ਾਸਤਰੀ ਜੀ ਦੇ ਸਿਧਾਂਤਾਂ ਨੂੰ ਨਹੀ ਛੱਡਣਗੇ। ਉਨ੍ਹਾਂ ਟਵੀਟ ਕਰ ਕੇ ਕਿਹਾ ਹੈ ਕਿ ਅਹੁਦਾ ਹੋਵੇ ਜਾਂ ਨਾ ਹੋਵੇ ਪਰ ਉਹ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਖੜ੍ਹੇ ਹਨ। ਵਿਰੋਧੀਆਂ ’ਤੇ ਨਿਸ਼ਾਨਾ ਲਾਉਂਦਿਆਂ ਉਨ੍ਹਾਂ ਕਿਹਾ ਮਾੜੀਆਂ ਤਾਕਤਾਂ ਉਨ੍ਹਾਂ ਨੂੰ ਹਰਾਉਣ ਵਿੱਚ ਲੱਗੀਆਂ ਹੋਈਆਂ ਹਨ ਪਰ ਉਹ ਸਾਕਾਰਾਤਮਕ ਤਾਕਤ ਨਾਲ ਪੰਜਾਬ, ਪੰਜਾਬੀਅਤ ਜਿਤਾਉਣਗੇ।