ਨਵੀਂ ਦਿੱਲੀ, 9 ਮਈ

ਕੇਂਦਰ ਸਰਕਾਰ ਨੇ ਅੰਗਰੇਜ਼ਾਂ ਦੇ ਕਾਲ ਤੋਂ ਦੇਸ਼ ਦੇ ਕਈ ਬਸਤੀਵਾਦੀ ਕਾਨੂੰਨਾਂ ’ਤੇ ਮੁੜ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਸਰਕਾਰ ਨੇ ਦੇਸ਼ਧ੍ਰੋਹ ਕਾਨੂੰਨ ਦੀ ਵੈਧਤਾ ਨੂੰ ਲੈ ਕੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕੀਤਾ ਹੈ। ਕੇਂਦਰ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 124ਏ ਦੀ ਘੋਖ ਕਰਨ ਅਤੇ ਕਾਨੂੰਨ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ ਜੋ ਐਸਜੀ ਵੋਮਬਟਕੇਰੇ ਬਨਾਮ ਯੂਨੀਅਨ ਆਫ਼ ਇੰਡੀਆ ਦੇ ਕੇਸ ਨਾਲ ਸਬੰਧਤ ਹੈ।