ਅੰਮ੍ਰਿਤਸਰ, 20 ਸਤੰਬਰ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸ਼ੁਰੂ ਕੀਤੇ ਜੇਲ੍ਹ ਭਰੋ ਮੋਰਚੇ ਦੌਰਾਨ ਅੱਜ ਕਿਸਾਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਅਤੇ ਹਰਿਆਣਾ ਦੇ ਕਿਸਾਨਾਂ ਦੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕੀਤਾ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਦਸਿਆ ਕਿ ਖੇਤੀ ਬਿੱਲਾਂ ਨੂੰ ਵਿਰੋਧ ਦੇ ਬਾਵਜੂਦ ਪਾਸ ਕਰਨ ਤੋਂ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਵਾਜਾਈ ਵੀ ਰੋਕੀ। ਇਸ ਦੌਰਾਨ ਵੱਖ ਵੱਖ ਕਿਸਾਨ ਜਥੇਬੰਦੀਆ ਨੇ 25 ਸਤੰਬਰ ਨੂੰ ਪੰਜਾਬ ਬੰਦ ਦੇ ਸਮਰਥਨ ਵਿੱਚ ਮੀਟਿੰਗ ਕੀਤੀ।