ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਥਾਣੇ ਵਿੱਚ ਦੇਰ ਰਾਤ ਧਮਾ.ਕਾ ਹੋਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਬੁੱਧਵਾਰ ਰਾਤ 10.05 ਵਜੇ ਪੁਲਿਸ ਸਟੇਸ਼ਨ ਦੇ ਅੰਦਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ।
ਇਸ ਤੋਂ ਪਹਿਲਾਂ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਨਾਰਾਇਣ ਸਿੰਘ ਚੌੜਾ ਵੱਲੋਂ ਹਮ.ਲਾ ਕੀਤਾ ਗਿਆ ਜਿਸ ਵਿੱਚ ਸੁਖਬੀਰ ਬਾਦਲ ਵਾਲ ਵਾਲ ਬਚ ਗਏ ਸਨ। ਹੁਣ ਦੇਰ ਰਾਤ ਮਜੀਠਾ ਥਾਣੇ ਵਿੱਚ ਧਮਾਕਾ ਹੋਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਥਾਣੇ ਦੇ ਅੰਦਰ ਹੈਂਡ ਗ੍ਰੇਨੇਡ ਸੁੱਟਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। DSP ਦਿਹਾਤੀ ਜਸਪਾਲ ਸਿੰਘ ਢਿੱਲੋਂ ਮੌਕੇ ‘ਤੇ ਪਹੁੰਚ ਚੁੱਕੇ ਹਨ ਅਤੇ ਥਾਣਾ ਇੰਚਾਰਜ ਪ੍ਰਭਜੀਤ ਸਿੰਘ ਵੀ ਧਮਾਕੇ ਦੀ ਜਾਂਚ ਕਰ ਰਹੇ ਹਨ। ਪੁਲਿਸ ਇਸ ਧਮਾਕੇ ਬਾਰੇ ਕੁਝ ਵੀ ਦੱਸਣ ਤੋਂ ਗੁਰੇਜ ਕਰ ਰਹੀ ਹੈ। ਥਾਣੇ ਦੇ ਬਾਹਰੀ ਦਰਵਾਜੇ ਬੰਦ ਕਰ ਦਿੱਤੇ ਗਏ ਹਨ ਅਤੇ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।
ਅੰਮ੍ਰਿਤਸਰ ਜ਼ਿਲ੍ਹੇ ‘ਚ 6 ਦਿਨਾਂ ਅੰਦਰ ਪੁਲਿਸ ਚੌਕੀ ਤੇ ਥਾਣੇ ‘ਚ ਧਮਾਕੇ ਦੀ ਇਹ ਦੂਜੀ ਘਟਨਾ ਹੈ। 29 ਨਵੰਬਰ ਦੀ ਰਾਤ ਨੂੰ ਅੰਮ੍ਰਿਤਸਰ ਸ਼ਹਿਰ ਦੇ ਗੁਰਬਖਸ਼ ਨਗਰ ਚੌਕੀ ਵਿੱਚ ਧਮਾਕਾ ਹੋਇਆ ਸੀ।