ਅੰਮ੍ਰਿਤਸਰ :ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਸ ਸਟੇਸ਼ਨ ਨੇੜੇ ਅੱਜ ਤੜਕੇ ਇੱਕ ਜ਼ੋਰਦਾਰ ਸ਼ੱਕੀ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਹਾਲਾਂਕਿ ਪੁਲਿਸ ਵੱਲੋਂ ਥਾਣੇ ਅੰਦਰ ਕਿਸੇ ਵੀ ਧਮਾਕੇ ਦੀ ਗੱਲ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਪਰ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਧਮਾਕੇ ਦੀ ਇਹ ਜ਼ੋਰਦਾਰ ਆਵਾਜ਼ ਤੜਕਸਾਰ 3 ਵਜੇ ਦੇ ਕਰੀਬ ਸੁਣੀ। ਉਧਰ, ਗੈਂਗ.ਸਟਰ ਜੀਵਨ ਫੌਜੀ ਨੇ ਵੀ ਇਸ ਧਮਾਕੇ ਬਾਰੇ ਆਪਣੀ ਪੋਸਟ ਸਾਂਝੀ ਕਰਦੇ ਹੋਏ ਜ਼ਿੰਮੇਵਾਰੀ ਲਈ ਹੈ ਅਤੇ ਪੰਜਾਬ ਪੁਲਿਸ ਨੂੰ ਸਿੱਧੀ ਧਮ.ਕੀ ਦਿੱਤੀ ਹੈ।
ਹਾਸਿਲ ਜਾਣਕਾਰੀ ਅਨੁਸਾਰ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਧਮਾਕਾ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ਦੇ ਵਿੱਚ ਹੋਇਆ ਹੈ। ਧਮਾ.ਕੇ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਸੁੱਤੇ ਪਏ ਲੋਕ ਵੀ ਉਠ ਗਏ, ਜਿਸ ਕਾਰਨ ਆਸ ਪਾਸ ਦੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸਲਾਮਾਬਾਦ ਥਾਣੇ ਦੇ ਅਧਿਕਾਰੀ ਜਸਬੀਰ ਸਿੰਘ ਨੇ ਦੱਸਿਆ ਕਿ ਅਸੀਂ ਵੀ ਆਵਾਜ਼ ਸੁਣੀ, ਪਰ ਥਾਣੇ ਅੰਦਰ ਕੋਈ ਧਮਾਕਾ ਨਹੀਂ ਹੋਇਆ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਧਮਾਕਾ ਕਿੱਥੇ ਹੋਇਆ?
ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ‘ਚ ਗੈਂਗਸਟਰ ਜੀਵਨ ਫੌਜੀ ਨੇ ਇਸਲਾਮਾਬਾਦ ਪੁਲਸ ਸਟੇਸ਼ਨ ‘ਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਅੱਜ ਮੈਂ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਸੁੱਟੇ ਗਏ ਗ੍ਰਨੇਡ ਦੀ ਜ਼ਿੰਮੇਵਾਰੀ ਲੈਂਦਾ ਹਾਂ, ਇਹ ਪੁਲਿਸ ਨੂੰ ਇਹ ਦੱਸਣ ਲਈ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਸਰਕਾਰਾਂ ਨਾਲ ਮਿਲ ਕੇ 1984 ਤੋਂ ਬਾਅਦ ਸਿੱਖਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਕੀ ਕੀਤਾ ਹੈ। ਜੇਕਰ ਤੁਸੀਂ ਭਵਿੱਖ ਵਿੱਚ ਅਜਿਹਾ ਕਰਦੇ ਹੋ, ਤਾਂ ਤੁਹਾਨੂੰ ਜਵਾਬ ਮਿਲੇਗਾ।