ਚੰਡੀਗੜ੍ਹ: ਪੰਜਾਬ ‘ਚ ਠੰਡ ਦਾ ਕਹਿਰ ਵਧ ਗਿਆ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਜ਼ੀਰੋ ਵਿਜ਼ੀਬਿਲਟੀ ਕਾਰਨ ਹਵਾਈ ਅਤੇ ਰੇਲ ਮਾਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਅੰਮ੍ਰਿਤਸਰ ਵਿੱਚ ਮੌਸਮ ਵਿਭਾਗ ਨੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ, ਅਤੇ ਪੂਰਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਕਾਫੀ ਘਟਿਆ ਹੈ।

ਮਿਲਾਨ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਸਮੇਂ ਤੋਂ 2.43 ਘੰਟੇ ਲੇਟ ਹੋਈ। ਇੰਨਾ ਹੀ ਨਹੀਂ, ਲੈਂਡਿੰਗ ਤੋਂ ਪਹਿਲਾਂ ਘੱਟ ਵਿਜ਼ੀਬਿਲਟੀ ਕਾਰਨ ਫਲਾਈਟ ਨੂੰ ਅੱਧੇ ਘੰਟੇ ਤੱਕ ਹਵਾ ‘ਚ ਚੱਕਰ ਲਗਾਉਂਦੀ ਰਹੀ। ਇਸ ਦੇ ਨਾਲ ਹੀ ਮੁੰਬਈ ਤੋਂ ਆ ਰਹੀ ਇੰਡੀਗੋ ਦੀ ਫਲਾਈਟ ਵੀ ਕਰੀਬ 25 ਮਿੰਟ ਤੱਕ ਹਵਾ ‘ਚ ਚੱਕਰ ਲਾਉਂਦੀ ਰਹੀ।

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਹਾਲਾਤ ਆਮ ਵਾਂਗ ਰਹਿਣ ਵਾਲੇ ਹਨ ਅਤੇ ਇੱਥੇ ਮੌਸਮ ਆਮ ਵਾਂਗ ਰਹੇਗਾ। ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ ਅਤੇ ਮੌਸਮ ਵਿਭਾਗ ਨੇ ਕਿਸੇ ਹੋਰ ਜ਼ਿਲ੍ਹੇ ਲਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।

ਪੰਜਾਬ ਵਿੱਚ 34 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਈ ਹੈ। ਦਸੰਬਰ ‘ਚ ਹੋਈ ਬਾਰਿਸ਼ ਤੋਂ ਬਾਅਦ ਕਿਸਾਨ ਕਾਫੀ ਖੁਸ਼ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਦਸੰਬਰ-ਜਨਵਰੀ ਵਿੱਚ ਪੈਣ ਵਾਲਾ ਮੀਂਹ ਕਣਕ ਦੀ ਫ਼ਸਲ ਲਈ ਬਹੁਤ ਵਧੀਆ ਹੈ। ਇਸ ਕਾਰਨ ਕਣਕ ਦੀ ਫ਼ਸਲ ਸੁੱਕੇਗੀ ਨਹੀਂ ਅਤੇ ਚੰਗੀ ਹਾਲਤ ਵਿੱਚ ਰਹੇਗੀ।