ਅੰਮ੍ਰਿਤਸਰ, 20 ਅਪਰੈਲ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਇਥੇ ਹਵਾਈ ਅੱਡੇ ਤੋਂ ਪੁੱਛ ਪੜਤਾਲ ਮਗਰੋਂ ਉਨ੍ਹਾਂ ਦੇ ਜੱਦੀ ਪਿੰਡ ਜਲੂਪੁਰ ਖੇੜਾ ਵਾਪਸ ਭੇਜ ਦਿੱਤਾ ਗਿਆ ਹੈ। ਮਿਲੇ ਵੇਰਵਿਆਂ ਮੁਤਾਬਕ ਉਸ ਨੂੰ ਬਿਨਾਂ ਪ੍ਰਵਾਨਗੀ ਭਾਰਤ ਨਾ ਛੱਡਣ ਲਈ ਆਖਿਆ ਗਿਆ ਹੈ। ਉਹ ਅੱਜ ਬਰਤਾਨੀਆ ਜਾਣ ਵਾਸਤੇ ਸਥਾਨਕ ਹਵਾਈ ਅੱਡੇ ’ਤੇ ਪੁੱਜੀ ਸੀ ਅਤੇ ਉਨ੍ਹਾਂ ਨੇ ਏਅਰ ਇੰਡੀਆ ਦੀ ਉਡਾਣ ਰਾਹੀਂ ਰਵਾਨਾ ਹੋਣਾ ਸੀ ਪਰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਬਾਅਦ ਵਿੱਚ ਪੁਲੀਸ ਵੱਲੋਂ ਤਿੰਨ ਘੰਟੇ ਦੀ ਪੁੱਛ ਪੜਤਾਲ ਮਗਰੋਂ ਵਾਪਸ ਘਰ ਭੇਜ ਦਿੱਤਾ ਗਿਆ।