ਚੰਡੀਗੜ੍ਹ, 6 ਜੁਲਾਈ
ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਦੀ ਅਦਾਤਲ ’ਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਉਸ ਨੂੰ ਸਵੇਰੇ ਭਾਰੀ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਸ ਨੂੰ ਇਕ ਹੋਰ ਗੈਂਗਸਟਰ ਰਾਣਾ ਕੰਦੋਵਾਲੀਆ ਦੀ ਹੱਤਿਆ ਦੇ ਮਾਮਲੇ ਵਿਚ ਪੁਲੀਸ ਰਿਮਾਂਡ ‘ਤੇ ਲਿਆ ਗਿਆ ਹੈ, ਜਿਸ ਨੂੰ ਪਿਛਲੇ ਸਾਲ ਅਗਸਤ ਵਿਚ ਨਿੱਜੀ ਹਸਪਤਾਲ ਵਿਚ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।