ਲੁਧਿਆਣਾ, 29 ਮਈ

ਇਥੋਂ ਦੀ ਪੁਲੀਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐਫ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਅਨੁਸਾਰ ਮੁਲਜ਼ਮਾਂ ਦੀ ਸ਼ਨਾਖਤ ਸ਼ੁਭਮ ਸਿੱਧੂ ਉਰਫ਼ ਗੰਜੂ, ਸੋਨੂ ਅਤੇ ਡਿੰਪਲ ਕੁਮਾਰ ਵਾਸੀ ਹਰਗੋਬਿੰਦ ਨਗਰ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਿਲੋ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਅੱਠ ਕਰੋੜ ਰੁਪਏ ਦੱਸੀ ਜਾਂਦੀ ਹੈ।