ਫਤਹਿਗੜ੍ਹ ਸਾਹਿਬ, 4 ਜੂਨ
ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਅਤੇ ਆਂਗਣਵਾੜੀ ਕੇਂਦਰ ਲੰਬੇ ਸਮੇਂ ਤੋਂ ਬੁੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਬਲਾਕ ਜਰਨਲ ਸਕੱਤਰ ਹਰਜੀਤ ਕੌਰ ਚੌਰਵਾਲਾ ਅਤੇ ਬਲਾਕ ਪ੍ਰਧਾਨ ਗੁੁਰਮੀਤ ਕੌਰ ਰੁੁੜਕੀ ਨੇ ਕਿਹਾ ਕੇ ਤਿੰਨ ਮਹੀਨਿਆਂ ਤੋਂ ਲਗਾਤਾਰ ਆਂਗਨਵਾੜੀ ਵਰਕਰਾਂ ਨੂੰ ਮਾਣ-ਭੱਤਾ ਨਹੀਂ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਦਾ ਘਰ ਦਾ ਗੁੁਜ਼ਾਰਾ ਮੁੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੋ ਸਾਲਾਂ ਤੋਂ ਜਿਹੜੇ ਆਂਗਣਵਾੜੀ ਸੈਂਟਰ ਕਿਰਾਏ ਦੀਆਂ ਇਮਾਰਤਾ ਵਿੱਚ ਚੱਲਦੇ ਹਨ, ਉਨ੍ਹਾਂ ਦਾ ਕਿਰਾਇਆ ਨਹੀਂ ਮਿਲਿਆ ਜਿਸ ਕਾਰਨ ਮਕਾਨ ਮਾਲਕਾਂ ਨੇ ਇਨ੍ਹਾਂ ਨੂੰ ਖਾਲੀ ਕਰਨ ਦੇ ਨੋਟਿਸ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੁੁਨਿਆਦੀ ਸਹੂਲਤਾਂ ਨੂੰ ਲੈ ਕੇ ਆਂਗਨਵਾੜੀ ਮੁੁਲਾਜ਼ਮ ਯੂਨੀਅਨ ਵੱਲੋਂ ਬਲਾਕ ਪੱਧਰੀ ਸੰਘਰਸ਼ ਵਿੱਢੇ ਜਾਣਗੇ ਅਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੁੁਨਿਆਦੀ ਸਹੂਲਤਾਂ ਦੇ ਨਾਲ ਆਈ ਸੀਡੀਐੱਸ ਸਕੀਮ ਨੂੰ ਬਚਾਉਣ ਲਈ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਖਿਲਾਫ਼ 10 ਜੁੁਲਾਈ ‘ਕਾਲੇ ਦਿਵਸ’ ਵਜੋਂ ਮਨਾਇਆ ਜਾਵੇਗਾ। ਇਸ ਮੌਕੇ ਦਲਵੀਰ ਕੌਰ, ਹਰਬੰਸ ਕੌਰ, ਦਲਜੀਤ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਸੁਪਿੰਦਰ ਕੌਰ, ਕਰਮਜੀਤ ਕੌਰ ਖੋਜੇਮਾਜਰਾ, ਬਲਵਿੰਦਰ ਕੌਰ ਪੰਜੋਲੀ, ਕੁਲਵੰਤ ਕੌਰ ਅਤੇ ਚੰਪਾ ਰਾਣੀ ਆਦਿ ਹਾਜ਼ਰ ਸਨ।