ਬੰਗਲੂੂਰੂ:ਚਿੰਨਾਸਵਾਮੀ ਸਟੇਡੀਅਮ ਵਿੱਚ ਚੇਨੱਈ ਸੁਪਰ ਕਿੰਗਜ਼ ਖ਼ਿਲਾਫ਼ ਆਈਪੀਐੱਲ ਮੈਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ’ਤੇ ਰੌਇਲ ਚੈਲੰਜਰਜ਼ ਬੰਗਲੂਰੂ (ਆਰਸੀਬੀ) ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਮੈਚ ਫੀਸ ਦਾ 10 ਫ਼ੀਸਦੀ ਜੁਰਮਾਨਾ ਲਾਇਆ ਗਿਆ ਹੈ। ਬੀਤੇ ਦਿਨ ਖੇਡੇ ਗਏ ਇਸ ਮੈਚ ਵਿੱਚ ਚੇਨੱਈ ਨੇ ਅੱਠ ਦੌੜਾਂ ਨਾਲ ਜਿੱਤ ਹਾਸਲ ਕੀਤੀ ਸੀ। ਆਈਪੀਐਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੋਹਲੀ ਨੇ ਆਈਪੀਐੱਲ ਕੋਡ ਆਫ ਕੰਡਕਟ ਦੀ ਧਾਰਾ 2.2 ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਹਾਲਾਂਕਿ ਬਿਆਨ ਵਿੱਚ ਉਸ ਘਟਨਾ ਦਾ ਵੇਰਵਾ ਨਹੀਂ ਦਿੱਤਾ ਗਿਆ ਜਿਸ ਲਈ ਕੋਹਲੀ ਨੂੰ ਜੁਰਮਾਨਾ ਲਾਇਆ ਗਿਆ ਹੈ। ਕੋਹਲੀ ਨੇ ਚੇਨੱਈ ਦੇ ਬੱਲੇਬਾਜ਼ ਸ਼ਿਵਮ ਦੂਬੇ ਦੇ ਆਊਟ ਹੋਣ ਦਾ ਜਸ਼ਨ ਬਹੁਤ ਜ਼ਿਆਦਾ ਉਤਸ਼ਾਹ ਨਾਲ ਮਨਾਇਆ ਸੀ। ਸੰਭਾਵੀ ਤੌਰ ’ਤੇ ਇਸੇ ਨੂੰ ਨਿਯਮਾਂ ਦੀ ਉਲੰਘਣਾ ਮੰਨਿਆ ਗਿਆ ਹੈ।