ਨਵੀਂ ਦਿੱਲੀ, 28 ਜੁਲਾਈ

ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੀ ਗਵਰਨਿੰਗ ਕੌਂਸਲ 2 ਅਗਸਤ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਹੋਣ ਵਾਲੇ ਟੂਰਨਾਮੈਂਟ ਦੇ ਪ੍ਰੋਗਰਾਮ ਨੂੰ ਅੰਤਮ ਰੂਪ ਦੇਣ ਅਤੇ ਹੋਰ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਕਰੇਗੀ। ਕੋਵਿਡ-19 ਮਹਾਂਮਾਰੀ ਕਾਰਨ ਇਹ ਟੂਰਨਾਮੈਂਟ ਦੇਸ਼ ਤੋਂ ਬਾਹਰ ਕਰਵਾਇਆ ਜਾ ਰਿਹਾ ਹੈ। ਇਹ ਟੂਰਨਾਮੈਂਟ 19 ਸਤੰਬਰ ਤੋਂ 8 ਨਵੰਬਰ ਤੱਕ ਖੇਡਿਆ ਜਾਵੇਗਾ। ਆਈਪੀਐੱਲ ਦੇ ਚੇਅਰਮੈਨ ਬ੍ਰਿਜੇਸ਼ ਪਟੇਲ ਨੇ ਦੱਸਿਆ ਕਿ ਆਈਪੀਐੱਲ ਗਵਰਨਿੰਗ ਕੌਂਸਲ ਦੀ ਮੀਟਿੰਗ 2 ਅਗਸਤ ਨੂੰ ਹੋਵੇਗੀ।