ਦੁਬਈ:ਆਈਸੀਸੀ ਵੱਲੋਂ ਅੱਜ ਐਲਾਨੀ ਗਈ ਮਹਿਲਾ ਇੱਕ ਰੋਜ਼ਾ ਖਿਡਾਰੀਆਂ ਦੀ ਰੈਂਕਿੰਗ ਵਿੱਚ ਭਾਰਤੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ 732 ਅੰਕਾਂ ਨਾਲ ਚੌਥੇ ਤੋਂ ਛੇਵੇਂ ਸਥਾਨ ’ਤੇ ਖਿਸਕ ਗਈ ਹੈ ਜਦਕਿ ਝੂਲਨ ਗੋਸਵਾਮੀ ਨੇ ਗੇਂਦਬਾਜ਼ਾਂ ਦੀ ਸੂਚੀ ਵਿੱਚ ਪੰਜਵਾਂ ਸਥਾਨ ਬਰਕਰਾਰ ਰੱਖਿਆ ਹੈ। ਇਸੇ ਤਰ੍ਹਾਂ ਮਿਤਾਲੀ ਰਾਜ 687 ਅੰਕ ਲੈ ਕੇ ਨੌਵੇਂ ਸਥਾਨ ’ਤੇ ਹੈ। ਇੰਗਲੈਂਡ ਦੀ ਸਲਾਮੀ ਬੱਲੇਬਾਜ਼ ਟੈਮੀ ਬਿਊਮੌਂਟ ਨਿਊਜ਼ੀਲੈਂਡ ਖ਼ਿਲਾਫ਼ ਲੜੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਖਰ ’ਤੇ ਪਹੁੰਚ ਗਈ ਹੈ।