ਗਾਂਧੀਨਗਰ, 12 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਸੋਸ ਜਤਾਇਆ ਹੈ ਕਿ ਆਜ਼ਾਦੀ ਮਗਰੋਂ ਦੇਸ਼ ਦੇ ਸੁਰੱਖਿਆ ਢਾਂਚੇ ਵਿੱਚ ਲੋੜ ਦੇ ਬਾਵਜੂਦ ਕੋਈ ਸੁਧਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਮਗਰੋਂ ਅੰਦਰੂਨੀ ਸੁਰੱਖਿਆ ਚੌਖਟੇ ਵਿੱਚ ਸੁਧਾਰ ਦੀ ਲੋੜ ਸੀ, ਪਰ ਇਸ ਮਾਮਲੇ ’ਚ ਦੇਸ਼ ਪੱਛੜ ਗਿਆ। ਸ੍ਰੀ ਮੋਦੀ ਨੇ ਕਿਹਾ ਕਿ ਆਮ ਲੋਕਾਂ ਦੀ ਇਸ ਧਾਰਨਾ ਨੂੰ ਬਦਲਣ ਦੀ ਲੋੜ ਹੈ ਕਿ ਸੁਰੱਖਿਆ ੲੇਜੰਸੀਆਂ ਖਾਸ ਕਰਕੇ ਪੁਲੀਸ ਤੋਂ ਦੂਰੀ ਬਣਾ ਕੇ ਰੱਖਣ ਵਿੱਚ ਹੀ ਭਲਾਈ ਹੈ। ਪ੍ਰਧਾਨ ਮੰਤਰੀ ਇਥੇ ਰਾਸ਼ਟਰੀ ਰੱਖਿਆ ਯੂਨੀਵਰਸਿਟੀ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਮਗਰੋਂ ਸੰਸਥਾ ਦੀ ਪਹਿਲੀ ਕਾਨਵੋਕੇਸ਼ਨ ਨੂੰ ਸੰਬੋਧਨ ਕਰ ਰਹੇ ਸਨ।