ਚੰਡੀਗੜ੍ਹ, 23 ਫਰਵਰੀ

‘ਆਪ’ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗ੍ਰਿਫਤਾਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਰਾਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀ ਗਈ ਆਡੀਓ ਰਿਕਾਰਡਿੰਗ ਦੀ ਫੋਰੈਂਸਿਕ ਜਾਂਚ ਤੋਂ ਬਾਅਦ ਇਹ ਸਾਬਤ ਹੋਇਆ ਕਿ ਰਿਕਾਰਡਿੰਗ ਵਿੱਚ ਆਵਾਜ਼ ਵਿਧਾਇਕ ਦੀ ਹੀ ਸੀ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਬੁੱਧਵਾਰ ਰਾਤ ਨੂੰ ਸਪੱਸ਼ਟ ਕੀਤਾ ਕਿ ਬਠਿੰਡਾ ਦਿਹਾਤੀ ਦੇ ਵਿਧਾਇਕ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹ ਪਾਰਟੀ ਦਾ ਨਾਮ ਲਿਆ ਰਿਹਾ ਸੀ। ਸ਼ਿਕਾਇਤਕਰਤਾ ਦੁਆਰਾ ਪੇਸ਼ ਕੀਤੇ ਗਏ ਸਬੂਤ (ਆਡੀਓ ਰਿਕਾਰਡਿੰਗ) ਤੋਂ ਸ਼ੱਕ ਦੂਰ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਵਿਧਾਇਕ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਊਰੋ ਨੂੰ ਹਰੀ ਝੰਡੀ ਦੇ ਦਿੱਤੀ।