ਆਖਿਰਕਾਰ ਭਾਰਤ ਵੱਲੋਂ ਬੀਤੀ ਰਾਤ ਲਗਭਗ 1.30 ਵਜੇ ਦੇ ਕਰੀਬ ਪਾਕਿਸਤਾਨ ‘ਤੇ ਹਮਲਾ ਕੀਤਾ ਗਿਆ ਹੈ। ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ‘ਤੇ ਏਅਰ ਸਟ੍ਰਾਈਕ ਕੀਤੀ ਗਈ ਹੈ। ਇਹ ਮਾਮਲਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਇਸ ‘ਤੇ ਵੱਡਾ ਬਿਆਨ ਜਾਰੀ ਕੀਤਾ ਹੈ ਤੇ ਨਾਲ ਹੀ ਇਕ ਅਪੀਲ ਕੀਤੀ ਹੈ ਕਿ ਹੁਣ ਸਮਾਂ ਸ਼ਾਂਤੀ ਦਾ ਹੈ ਜੰਗ ਦਾ ਨਹੀਂ ਹੈ। ਪਾਕਿਸਤਾਨ ਲਗਾਤਾਰ ਗਿੱਦੜ ਧਮਕੀਆਂ ਦੇ ਰਿਹਾ ਹੈ ਅਜਿਹੇ ਵਿਚ ਡੋਨਾਲਡ ਟਰੰਪ ਦਾ ‘ਆਪ੍ਰੇਸ਼ਨ ਸਿੰਦੂਰ’ ਨੂੰ ਲੈ ਕੇ ਵੱਡਾ ਬਿਆਨ ਸਮਾਂ ਆਇਆ ਹੈ।
ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਇਸ ਕਾਰਵਾਈ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਸਾਰੀ ਘਟਨਾ ਬਾਰੇ ਸੁਣਿਆ। ਇਹ ਬਹੁਤ ਸ਼ਰਮਨਾਕ ਹੈ। ਟਰੰਪ ਨੇ ਕਿਹਾ ਕਿ ਦੋਵੇਂ ਦੇਸ਼ਾਂ ਨੂੰ ਬੈਠ ਕੇ ਗੱਲਬਾਤ ਕਰ ਲੈਣੀ ਚਾਹੀਦੀ ਹੈ। ਮੈਂ ਉਮੀਦ ਕਰਦਾ ਹਾਂ ਕਿ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦੀ ਸਥਿਤੀ ਜਲਦੀ ਖਤਮ ਹੋ ਜਾਵੇਗੀ। ਕੋਈ ਵੀ ਨਹੀਂ ਚਾਹੁੰਦਾ ਕਿ ਦੋ ਸ਼ਕਤੀਸ਼ਾਲੀ ਦੇਸ਼ ਯੁੱਧ ਦੇ ਰਾਹ ‘ਤੇ ਤੁਰਨ। ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਇਤਿਹਾਸ ਬਹੁਤ ਪੁਰਾਣਾ ਹੈ ਪਰ ਦੁਨੀਆ ਨੂੰ ਸ਼ਾਂਤੀ ਦੀ ਲੋੜ ਹੈ ਨਾ ਕਿ ਜੰਗ ਦੀ।
ਦੱਸ ਦੇਈਏ ਕਿ ਭਾਰਤੀ ਨੇ ਤਿੰਨੇ ਫੌਜੀ ਬਲਾਂ ਵੱਲੋਂ ਦੁਸ਼ਮਣ ਦੇ ਘਰ ਜਾ ਕੇ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ਉਤੇ ਹਮਲਾ ਕੀਤਾ ਗਿਆ ਅਜਿਹੇ ਵਿਚ ਕਈ ਅੱਤਵਾਦੀ ਢੇਰ ਕੀਤੇ ਹਨ। 9 ਟਿਕਾਣਿਆਂ ‘ਤੇ ਏਅਰ ਸਟ੍ਰਾਈਕ ਕੀਤੀ ਗਈ। ਰਿਪੋਰਟ ਮੁਤਾਬਕ ਜੈਸ਼-ਏ-ਮੁਹੰਮਦ ਦੇ 4, ਲਸ਼ਕਰ-ਏ-ਤੋਇਬਾ ਦੇ 3 ਤੇ ਹਿਜਬੁਲ ਮੁਜਾਹਿਦੀਨ ਦੇ 2 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਵਿਚ ਅਲਰਟ ਜਾਰੀ ਹੋ ਗਿਆ ਹੈ ਤੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।