ਨਵੀਂ ਦਿੱਲੀ, 11 ਸਤੰਬਰ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਕਿਹਾ ਕਿ ਉਹ ਚੋਣਾਂ ਲੜਨ ਲਈ ਟਿਕਟਾਂ ਅਤੇ ਅਹੁਦੇ ਲੈਣ ਝਾਕ ਛੱਡ ਦੇਣ ਤੇ ਦੇਸ਼ ਅਤੇ ਸਮਾਜ ਲਈ ਕੰਮ ਕਰਨ ਦੀ ਆਪਣੀ ਸਮਰਥਾ ਸਾਬਤ ਕਰਨ। ਪਾਰਟੀ ਦੀ ਕੌਮੀ ਕੌਂਸਲ ਦੀ ਮੀਟਿੰਗ ਵਿੱਚ ਆਪਣੇ ਆਨਨਲਾਈਨ ਸੰਬੋਧਨ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਲੋਕ ਉਨ੍ਹਾਂ ਦੀ ਪਾਰਟੀ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਵਰਗੀ ਸਮਝਣ।