ਲੁਧਿਆਣਾ ਦੇ ਲਹਿਰਾ ਪਿੰਡ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ‘ਆਪ’ ਨੇਤਾ ਦੇ ਘਰ ‘ਤੇ ਹਮਲਾ ਕੀਤਾ ਗਿਆ। ਹਮਲਾਵਰਾਂ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ ਤੇ ਕਾਰ ਨੂੰ ਅੱਗ ਲਗਾ ਦਿੱਤੀ ਗਈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਨੂੰ ਅੱਧੀ ਦਰਜਨ ਹਥਿਆਰਬੰਦ ਹਮਲਾਵਰਾਂ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾ ਰਹੇ ‘ਆਪ’ ਆਗੂ ਸੁਖਵਿੰਦਰ ਸਿੰਘ ਸ਼ਿੰਦਾ ਦੇ ਘਰ ‘ਤੇ ਹਮਲਾ ਕਰ ਦਿੱਤਾ।
ਪੁਲਿਸ ਨੇ FIR ਦਰਜ ਕਰ ਲਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ 5 ਤੋਂ 7 ਗੋਲੀਆਂ ਚਲਾਈਆਂ ਤੇ ਕਾਰ ਨੂੰ ਅੱਗ ਲਗਾ ਦਿੱਤੀ ਗਈ ਤੇ ਪਰਿਵਾਰ ਨੂੰ ਗੰਭੀਰ ਨਤੀਜਿਆਂ ਦੀ ਧਮਕੀ ਵੀ ਦਿੱਤੀ ਗਈ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਦੱਸਿਆ ਗਿਆ ਕਿ ਡੇਹਲੋਂ ਦੀ SHO ਦੀ ਅਗਵਾਈ ਹੇਠ ਇਕ ਪੁਲਿਸ ਟੀਮ ਮੁੱਖ ਦੋਸ਼ੀ ਤੇ ਉਸ ਦੇ ਸਾਥੀ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਸੁਖਵਿੰਦਰ ਸਿੰਘ ਸ਼ਿੰਦਾ ਜੋ ਕਿ ਟਰੱਕ ਯੂਨੀਅਨ ਦੇ ਪ੍ਰਧਾਨ ਹਨ, ਨੇ ਦੋਸ਼ ਲਗਾਇਆ ਕਿ ਨੂੰ ਸਬਕ ਸਿਖਾਉਣ ਤੇ ਨਸ਼ਾ ਤਸਕਰਾਂ ਤੇ ਉਨ੍ਹਾਂ ਦੇ ਸਰਪ੍ਰਸਤਾਂ ਦਾ ਵਿਰੋਧ ਕਰਨ ਲਈ ਮੇਰੇ ‘ਤੇ ਹਮਲਾ ਕੀਤਾ ਗਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।