ਚੰਡੀਗੜ੍ਹ, 26 ਅਪ੍ਰੈਲ 2019

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ ‘ਚ ਵਿਸਤਾਰ ਕਰਦੇ ਹੋਏ ਇੱਕ ਜ਼ਿਲ੍ਹਾ ਪ੍ਰਧਾਨ ਅਤੇ ਇੱਕ ਹਲਕਾ ਆਬਜ਼ਰਵਰ ਨਿਯੁਕਤ ਕੀਤੇ ਹਨ।

ਪਾਰਟੀ ਮੁੱਖ ਦਫ਼ਤਰ ਵੱਲੋਂ ਜਾਰੀ ਸੂਚੀ ਅਨੁਸਾਰ ਗੁਰਵਿੰਦਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਪ੍ਰਧਾਨ ਫ਼ਤਿਹਗੜ੍ਹ ਸਾਹਿਬ ਅਤੇ ਡਾ. ਅਜਮੇਰ ਸਿੰਘ ਨੂੰ ਵਿਧਾਨ ਸਭਾ ਹਲਕਾ ਜ਼ੀਰਾ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।