ਨਵੀਂ ਦਿੱਲੀ, 22 ਦਸੰਬਰ
ਆਮਦਨ ਕਰ ਵਿਭਾਗ ਦੇਸ਼ ਭਰ ਵਿੱਚ ਚੀਨ ਦੀਆਂ ਮੋਬਾਈਲ ਫੋਨ ਕੰਪਨੀਆਂ ਦੇ ਦਫਤਰਾਂ ’ਤੇ ਛਾਪੇ ਮਾਰ ਰਿਹਾ ਹੈ। ਸੂਤਰਾਂ ਅਨੁਸਾਰ ਇਨ੍ਹਾਂ ਸਮਾਰਟ ਫੋਨ ਕੰਪਨੀਆਂ ਵੱਲੋਂ ਟੈਕਸ ਬਚਾਉਣ ਲਈ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਜਿਸ ਕਾਰਨ ਉਹ ਕਈ ਜਾਂਚ ਏਜੰਸੀਆਂ ਦੇ ਰਾਡਾਰ ’ਤੇ ਹਨ ਜਿਨ੍ਹਾਂ ਵਿੱਚ ਆਮਦਨ ਕਰ ਵਿਭਾਗ ਵੀ ਸ਼ਾਮਲ ਹੈ। ਇਸੇ ਦੌਰਾਨ ਓਪੋ ਕੰਪਨੀ ਦਾ ਕਹਿਣਾ ਹੈ ਕਿ ਉਹ ਆਮਦਨ ਕਰ ਅਥਾਰਿਟੀ ਨਾਲ ਸਹਿਯੋਗ ਕਰ ਰਹੀ ਹੈ ਤੇ ਭਾਰਤ ਦੇਸ਼ ਦੇ ਕਾਨੂੰਨ ਦੀ ਪਾਲਣਾ ਕਰ ਰਹੀ ਹੈ।