ਚੰਡੀਗੜ੍ਹ, 28 ਦਸੰਬਰ

ਆਮ ਆਦਮੀ ਪਾਰਟੀ ਨੇ ਪੰਜਾਬ ਲਈ ਆਪਣੇ 15 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਪਾਰਟੀ ਨੇ ਪੰਜਵੀ ਸੂਚੀ ਹੈ। ਇਸ ਨਾਲ ‘ਆਪ’ ਵੱਲੋਂ ਐਲਾਨੇ ਉਮੀਦਵਾਰਾਂ ਦੀ ਗਿਣਤੀ 88 ਹੋ ਗਈ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ ਜਿਨ੍ਹਾਂ ਲਈ ਅਗਲੇ ਸਾਲ ਚੋਣਾਂ ਹੋਣੀਆਂ ਹਨ। ‘ਆਪ’ ਉਮੀਦਵਾਰਾਂ ਦੀ ਤਾਜ਼ਾ ਸੂਚੀ ਅਨੁਸਾਰ ਕੁਲਵੰਤ ਸਿੰਘ ਮੁਹਾਲੀ ਤੋਂ ਚੋਣ ਲੜਨਗੇ। ਕੁਲਵੰਤ ਸਿੰਘ ਰੀਅਲ ਅਸਟੇਟ ਕਾਰੋਬਾਰੀ ਅਤੇ ਮੁਹਾਲੀ ਦੇ ਸਾਬਕਾ ਮੇਅਰ ਹਨ। ਉਹ ਸੋਮਵਾਰ ਨੂੰ ‘ਆਪ’ ‘ਚ ਸ਼ਾਮਲ ਹੋ ਗਏ ਸਨ। ਪਾਰਟੀ ਨੇ ਦੱਸਿਆ ਕਿ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਰਾਜਾਸਾਂਸੀ ਤੋਂ ਬਲਦੇਵ ਸਿੰਘ, ਕਪੂਰਥਲਾ ਤੋਂ ਮੰਜੂ ਰਾਣਾ, ਸ਼ਾਹਕੋਟ ਤੋਂ ਰਤਨ ਸਿੰਘ, ਜਲੰਧਰ ਪੱਛਮੀ ਤੋਂ ਸ਼ੀਤਲ ਅੰਗੁਰਾਲ, ਆਦਮਪੁਰ ਤੋਂ ਜੀਤ ਲਾਲ ਭੱਟੀ ਅਤੇ ਬੰਗਾ ਤੋਂ ਕੁਲਜੀਤ ਸਿੰਘ ‘ਆਪ’ ਦੀ ਤਰਫੋਂ ਆਪਣੀ ਕਿਸਮਤ ਅਜ਼ਮਾਉਣਗੇ। ਚਮਕੌਰ ਸਾਹਿਬ ਤੋਂ ਚਰਨਜੀਤ ਸਿੰਘ, ਬੱਸੀ ਪਠਾਣਾ ਤੋਂ ਰੁਪਿੰਦਰ ਸਿੰਘ, ਲੁਧਿਆਣਾ ਦੱਖਣੀ ਤੋਂ ਰਜਿੰਦਰ ਕੌਰ, ਫਿਰੋਜ਼ਪੁਰ ਸ਼ਹਿਰੀ ਤੋਂ ਰਣਵੀਰ ਸਿੰਘ, ਬਠਿੰਡਾ ਸ਼ਹਿਰੀ ਤੋਂ ਜਗਰੂਪ ਸਿੰਘ, ਅਮਰਗੜ੍ਹ ਤੋਂ ਜਸਵੰਤ ਸਿੰਘ ਅਤੇ ਨਾਭਾ ਤੋਂ ਗੁਰਦੇਵ ਸਿੰਘ ਸ਼ਾਮਲ ਹਨ।